14 ਮਾਰਚ ਨੂੰ ਦਿੱਲੀ ਵਿਖੇ ਕਿਸਾਨਾਂ ਦੀ ਹੋਵੇਗੀ ਮਹਾਂ ਪੰਚਾਇਤ

by jagjeetkaur

ਲੁਧਿਆਣਾ ਦੇ ਇਸ਼ਰੂ ਭਵਨ ਵਿੱਖੇ 37 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਹੋਣ ਜਾ ਰਹੇ ਕਿਸਾਨ ਮਹਾ ਪੰਚਾਇਤ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਹੈ ਅਤੇ ਰਣਨੀਤੀ ਬਣਾਈ ਗਈ ਹੈ। ਪ੍ਰੈੱਸ ਨੂੰ ਸਬੋਧਿਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਸਰਕਾਰ ਖਿਲਾਫ ਉਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਉਹ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾ ਪੰਚਾਇਤ ਕਰਨ ਜਾ ਰਹੇ ਹਨ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਇਹ ਅਹਿਮ ਮੀਟਿੰਗ ਕੀਤੀ ਗਈ ਹੈ ਅਤੇ 14 ਮਾਰਚ ਦੇ ਲਈ ਰਣਨੀਤੀ ਬਣਾਈ ਗਈ ਹੈ। ਉਹਨਾਂ ਨੇ ਕਿਹਾ ਇਸ ਮੀਟਿੰਗ ਵਿੱਚ ਦੇਸ਼ ਭਰ ਦੇ ਕਰੀਬ 400 ਤੋਂ ਵੱਧ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ।ਜੋ ਦਿੱਲੀ ਵਿੱਚ ਇਕੱਠ ਕਰਕੇ ਆਪਣੇ ਤਾਕਤ ਸਰਕਾਰ ਨੂੰ ਦਿਖਾਏਗੀ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਚੁੱਕਣ ਲਈ ਮਜਬੂਰ ਕਰੇਗੀ। ਉਹਨਾਂ ਨੇ ਕਿਹਾ ਕਿ ਕਿਸਾਨ ਮਹਾ ਪੰਚਾਇਤ ਦੇ ਵਿੱਚ ਟਰੈਕਟਰ ਦੇ ਰਾਹੀਂ ਨਹੀਂ ਬਲਕਿ ਟ੍ਰੇਨਾਂ ਤੇ ਬੱਸਾਂ ਰਾਹੀ ਜਾਣਦੇ ਮਗਰ ਫਿਰ ਵੀ ਜੇਕਰ ਸਰਕਾਰ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਉਹ ਸਰਕਾਰ ਤੋਂ ਐਮਐਸਪੀ ਕਾਨੂੰਨੀ ਤੌਰ ਤੇ ਲਾਗੂ ਕਰਵਾਉਣ ਅਤੇ ਕਿਸਾਨਾਂ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਸਮੇਤ ਹੋਰ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਲਗਾਤਾਰ ਕੇਂਦਰ ਖਿਲਾਫ ਆਵਾਜ਼ ਚੁੱਕ ਰਹੇ ਹਨ ਅਤੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਲਗਾਤਾਰ ਸੰਘਰਸ਼ ਕਰਦੇ ਰਹਿਣਗੇ।