
ਮਥੁਰਾ (ਐਨ .ਆਰ .ਆਈ ) : ਦੇਸ਼ ਵਿੱਚ ਬਲਾਤਕਾਰ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਰੋਜ਼ ਹੀ ਅਜਿਹੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਨੇ । ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਤੋਂ ਵੀ ਬਲਾਤਕਾਰ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਦੌਰਾਨ ਮਥੁਰਾ ਤੋਂ ਵੀ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ। ਮਥੁਰਾ ਵਿਚ ਇਕ 14 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ ਗਿਆ। ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ

ਪੁਲਿਸ ਦਾ ਕਹਿਣਾ ਹੈ ਕਿ ਲੜਕੀ ਨੂੰ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੇ ਲਿਫਟ ਦਿੱਤੀ ਸੀ। ਦੋਵੇਂ ਆਦਮੀ ਲੜਕੀ ਦੇ ਜਾਣਕਾਰ ਸਨ। ਇਸ ਜੋੜੀ ਨੇ ਪਹਿਲਾਂ ਉਸਨੂੰ ਨਸ਼ੀਲੀ ਦਵਾਈ ਦਿੱਤੀ ਅਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ। ਇਸ ਮਾਮਲੇ ਵਿਚ ਤਿੰਨ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਜਿਨ੍ਹਾਂ ਵਿਚੋਂ ਦੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
