ਲੁਧਿਆਣਾ (ਰਾਘਵ): ਜੇਲ੍ਹ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਵਿਚਾਲੇ ਇਕ ਵਾਰ ਫ਼ਿਰ ਪ੍ਰਬੰਧਾਂ ਨੂੰ ਸੰਨ੍ਹ ਲਾਉਂਦਿਆਂ ਜੇਲ੍ਹ ਅੰਦਰ ਫ਼ਿਰ ਤੋਂ ਮੋਬਾਈਲ ਫ਼ੋਨ ਪਹੁੰਚ ਗਏ ਹਨ। ਜੇਲ੍ਹ ਅੰਦਰੋਂ ਸਮੇਂ-ਸਮੇਂ 'ਤੇ ਮੋਬਾਈਲਾਂ ਦੀ ਬਰਾਮਦਗੀ ਕਾਰਜ ਪ੍ਰਣਾਲੀ 'ਤੇ ਸਵਾਲੀਆ ਨਿਸ਼ਾਨ ਵੀ ਖੜ੍ਹੇ ਕਰਦੀ ਹੈ।
ਜਾਣਕਾਰੀ ਮੁਤਾਬਕ ਚੈਕਿੰਗ ਦੌਰਾਨ ਜੇਲ੍ਹ ਅੰਦਰੋਂ ਫ਼ਿਰ ਤੋਂ 15 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। 7 ਮੋਬਾਈਲ ਫ਼ੋਨ 6 ਹਵਾਲਾਤੀਆਂ ਤੋਂ ਬਰਾਮਦ ਹੋਏ ਹਨ, ਜਦਕਿ 8 ਮੋਬਾਈਲ ਫ਼ੋਨ ਲਾਵਾਰਸ ਹਾਲਤ ਵਿਚ ਬਰਾਮਦ ਹੋਏ ਹਨ। ਸਹਾਇਕ ਸੁਪਰੀਡੰਟ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ, ਜਿਸ ਮਗਰੋਂ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


