ਕਲਾਨੌਰ : ਪੁਲਿਸ ਥਾਣਾ ਕਲਾਨੌਰ ਨੇ ਇੱਕ ਨੌਜਵਾਨ ਕੋਲੋਂ ਡੇਢ ਸੌ ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ। ਫੜੇ ਗਏ ਨੌਜਵਾਨ ਖਿਲਾਫ ਪਹਿਲਾ ਵੀ ਅੱਧੀ ਦਰਜਨ ਦੇ ਕਰੀਬ ਨਸ਼ਾ ਵਿਰੋਧੀ ਐਕਟ ਤਹਿਤ ਪਰਚੇ ਦਰਜ ਹਨ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਵਿਖੇ ਡੀਐੱਸਪੀ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਪੁਲਿਸ ਥਾਣਾ ਕਲਾਨੌਰ ਦੇ ਐੱਸ ਐੱਚ ਓ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਏਐੱਸਆਈ ਕਰਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਟੀ-ਪੁਆਇੰਟ ਕਲਾਨੌਰ ਡੇਰਾ ਬਾਬਾ ਨਾਨਕ ਤੇ ਇੱਕ ਨੌਜਵਾਨ ਜੋ ਇਨੋਵਾ ਕਾਰ (ਪੀ ਬੀ 13 ਏ ਐੱਸ 0808) ਦੀ ਤਲਾਸ਼ੀ ਦੌਰਾਨ ਗੱਡੀ ਦੇ ਡੈਸ ਬੋਰਡ ਵਿਚੋਂ ਡੇਢ ਸੌ ਗ੍ਰਾਮ ਹੈਰੋਇਨ ਪ੍ਰਰਾਪਤ ਫੜੇ ਗਏ ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਕਲਾਨੌਰ ਵਜੋਂ ਹੋਈ।
ਡੀਐੱਸਪੀ ਪ੍ਰਵੇਸ ਚੋਪੜਾ ਨੇ ਦੱਸਿਆ ਹੈ ਕਿ ਫੜੇ ਗਏ ਨੌਜਵਾਨ ਖਿਲਾਫ ਪੁਲਸ ਥਾਣਾ ਕਲਾਨੌਰ ਵਿੱਚ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਣਯੋਗ ਤਰਨਪ੍ਰਰੀਤ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ ਜਿੱਥੇ ਮਾਨਯੋਗ ਅਦਾਲਤ ਵੱਲੋਂ ਫੜੇ ਗਏ ਨੌਜਵਾਨ ਤੋਂ ਤਫਤੀਸ਼ ਕਰਨ ਲਈ ਇੱਕ ਦਿਨ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਖਿਲਾਫ ਜਲੰਧਰ ਕੈਂਪ, ਪੁਲਿਸ ਥਾਣਾ ਦੀਨਾਨਗਰ ਤੇ ਪੁਲਿਸ ਥਾਣਾ ਕਲਾਨੌਰ ਵਿਖੇ ਵੱਖ ਵੱਖ ਧਰਾਵਾਂ ਅਤੇ ਨਸ਼ੇ ਨਸ਼ਾ ਐਕਟ ਤਹਿਤ ਮਾਮਲੇ ਦਰਜ ਹਨਪੁਲਸ ਥਾਣਾ ਕਲਾਨੌਰ ਵਿਖੇ ਹੈਰੋਇਨ ਸਮੇਤ ਫੜੇ ਗਏ ਨੌਜਵਾਨ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਚੋਪੜਾ ਅਤੇ ਐਸਐਚਓ ਅਵਤਾਰ ਸਿੰਘ ਸਮੇਤਹੋਰ ਵੀ ਅਧਿਕਾਰੀ ਮੌਜ਼ੂਦ ਸਨ।



