24 ਘੰਟਿਆਂ ‘ਚ ਕੋਰੋਨਾ ਦੇ 15,754 ਮਾਮਲੇ ਆਏ ਸਾਹਮਣੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 24 ਘੰਟਿਆਂ 'ਚ ਕੋਰੋਨਾ ਦੇ 15,754 ਮਾਮਲੇ ਸਾਹਮਣੇ ਆਈ ਹਨ ਇਸ ਦੇ ਨਾਲ ਇਨ੍ਹਾਂ 'ਚੋ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ ਹੁਣ ਤੱਕ 15,220 ਲੋਕ ਕੋਰੋਨਾ ਕੇਸ ਵਿੱਚ ਠੀਕ ਹੋ ਚੁੱਕੇ ਹਨ। ਪੂਰੇ ਦੇਸ਼ ਵਿੱਚ ਹੁਣ ਤੱਕ 43,685,535 ਲੋਕ ਠੀਕ ਹੋ ਚੁੱਕੇ ਹਨ ਤੇ ਕੋਰੋਨਾ ਕਾਰਨ ਹੁਣ ਤੱਕ 527,253 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੋਰੋਨਾ ਦੇ ਮਰੀਜਾਂ ਨੂੰ 2,09,27,32,604 ਟੀਕੇ ਲਗਾਏ ਜਾ ਚੁੱਕੇ ਹਨ। ਸਿਹਤ ਵਿਭਾਗ ਅਨੁਸਾਰ ਦਿੱਲੀ ਵਿੱਚ ਕੁਲ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧੀ ਹੈ।

ਦਿੱਲੀ ਵਿੱਚ ਕੋਰੋਨਾ ਦੇ 1,652 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਪਾਜ਼ੇਟਿਵ ਦਰ 9,92 ਫੀਸਦੀ ਹੋ ਗਈ ਹੈ। ਹੁਣ ਤੱਕ ਕੋਰੋਨਾ ਇਨਫੈਕਸ਼ਨ ਨਾਲ 8 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਵਿੱਚ ਅੱਜ 917 ਮਾਮਲੇ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 2246 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਸ ਨਾਲ 6 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿੱਚ ਹੁਣ ਤੱਕ 80,78,411 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ ਇਸ ਨਾਲ ਮਾਰਨ ਵਾਲਿਆਂ ਦੀ ਗਿਣਤੀ 1,48,186 ਹੋ ਚੁੱਕੀ ਹੈ।