ਅੰਮ੍ਰਿਤਸਰ ‘ਚ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ‘ਆਪ’ ‘ਚ ਸ਼ਾਮਲ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ 'ਚ ਆਪਣੀ ਜ਼ਬਰਦਸਤ ਕਾਰਗੁਜ਼ਾਰੀ ਦਿਖਾਉਣ ਤੋਂ ਬਾਅਦ ਪੂਰੇ ਸੂਬੇ 'ਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹਰ ਰੋਜ਼ ਕਈ ਮੰਤਰੀ, ਆਗੂ ਤੇ ਮੇਅਰ ਕਾਂਗਰਸ ਤੇ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। 

ਇਹ 16 ਕੌਂਸਲਰ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਆ ਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਲਿਖਿਆ, ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।

https://twitter.com/msisodia/status/1502922966941634560?ref_src=twsrc%5Etfw%7Ctwcamp%5Etweetembed%7Ctwterm%5E1502922966941634560%7Ctwgr%5E%7Ctwcon%5Es1_&ref_url=https%3A%2F%2Fwww.dainiksaveratimes.com%2Feditor-panel%2Fadd_news.php

More News

NRI Post
..
NRI Post
..
NRI Post
..