ਲੁਧਿਆਣਾ (ਰਾਘਵ): ਥਾਣਾ ਸਰਾਭਾ ਨਗਰ ਦੇ ਬੀ. ਆਰ. ਐੱਸ. ਨਗਰ ਬੀ-ਬਲਾਕ ਵਿਚ ਇਕ ਘਰ ’ਚ ਇਕ 16 ਸਾਲਾ ਨਾਬਾਲਿਗ ਲੜਕੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਮ੍ਰਿਤਕਾ ਪ੍ਰਿਯਾਂਸ਼ੀ ਹੈ, ਉਹ ਮੂਲ ਰੂਪ ’ਚ ਯੂ. ਪੀ. ਦੀ ਰਹਿਣ ਵਾਲੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਲੈ ਗਈ।
ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ’ਚ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਪਰ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਜਾਣਕਾਰੀ ਅਨੁਸਾਰ ਪ੍ਰਿਯਾਂਸ਼ੀ ਇਥੇ ਇਕੱਲੀ ਰਹਿੰਦੀ ਸੀ, ਜਦੋਂ ਕਿ ਉਸ ਦੇ ਮਾਤਾ-ਪਿਤਾ ਉੱਤਰ ਪ੍ਰਦੇਸ਼ ’ਚ ਰਹਿੰਦੇ ਹਨ। ਘਟਨਾ ਸਮੇਂ ਉਹ ਘਰ ਦੀ ਪਹਿਲੀ ਮੰਜ਼ਿਲ ਦੇ ਕਮਰੇ ’ਚ ਸੀ, ਜਿਥੇ ਉਸ ਨੇ ਇਹ ਕਦਮ ਚੁੱਕਿਆ। ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।


