ਭਿਆਨਕ ਸੜਕ ਹਾਦਸੇ ਦੌਰਾਨ 17 ਲੋਕਾਂ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੂਰਬੀ ਚੀਨ 'ਚ ਭਿਆਨਕ ਸੜਕ ਹਾਦਸੇ ਦੌਰਾਨ 17 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ 27 ਲੋਕ ਗੰਭੀਰ ਜਖ਼ਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਇਹ ਹਾਦਸਾ ਨਾਨਚਾਗ ਕਾਉਂਟੀ 'ਚ ਸਵੇਰ ਦੇ ਸਮੇ ਵਾਪਰਿਆ । ਪੁਲਿਸ ਅਧਿਕਾਰੀਆਂ ਵਲੋਂ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ । ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ ਵਾਹਨ ਚਲਾਉਣ ਸਮੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਅਧਿਕਾਰੀਆਂ ਨੇ ਕਿਹਾ ਕਿ ਕਿਰਪਾ ਕਰਕੇ ਫੋਗ ਲਾਈਟਾਂ ਵੱਲ ਧਿਆਨ ਦਿਓ….. ਸਾਵਧਾਨੀ ਨਾਲ ਗੱਡੀ ਚਲਾਓ । ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦੌਰਾਨ 27 ਯਾਤਰੀਆਂ ਦੀ ਮੌਤ ਹੋ ਗਈ ਸੀ ।