ਸਕੂਲ ‘ਚ ਅੰਨ੍ਹਵਾਹ ਗੋਲੀਬਾਰੀ, 18 ਬੱਚਿਆਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਟੈਕਸਾਸ ਤੋਂ ਦਿਲ ਕੰਬਾਊ ਘਟਨਾ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਟੈਕਸਾਸ ਦੇ ਯੂਵਾਲਡੇ ਦੇ ਰੌਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਹਮਲੇ 'ਚ 18 ਵਿਦਿਆਰਥੀਆਂ ਅਤੇ 3 ਅਧਿਆਪਕਾਂ ਦੀ ਮੌਤ ਹੋ ਗਈ ਸੀ। ਗੋਲੀਬਾਰੀ 'ਚ 13 ਬੱਚੇ, ਸਕੂਲ ਸਟਾਫ਼ ਮੈਂਬਰ 'ਤੇ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।

ਮਰਨ ਵਾਲੇ ਬੱਚਿਆਂ ਦੀ ਉਮਰ 7 ਤੋਂ 10 ਸਾਲ ਦੇ ਵਿਚਕਾਰ ਸੀ। ਇਹ ਸਾਰੇ ਗ੍ਰੇਡ-2, 3 ਅਤੇ 4 ਦੇ ਵਿਦਿਆਰਥੀ ਸਨ। ਅਮਰੀਕੀ ਅਧਿਕਾਰੀਆਂ ਮੁਤਾਬਕ ਸ਼ੱਕੀ ਹਮਲਾਵਰ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

More News

NRI Post
..
NRI Post
..
NRI Post
..