ਵੱਡਾ ਹਾਦਸਾ : ਬੱਸ ਪਲਟਣ ਨਾਲ 18ਲੋਕ ਜ਼ਖਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸ਼ਹਿਰ ਦੇ ਨਾਲ ਲਗਦੇ ਰਾਸ਼ਟਰੀ ਮਾਰਗ 'ਤੇ ਸਥਿਤ ਹੋਟਲ ਸਾਗਰ ਵਿਊ ਕੋਲੋਂ ਮਨਾਲੀ ਤੋਂ ਜਲੰਧਰ ਜਾ ਰਹੀ ਨਿੱਜੀ ਬੱਸ ਪਲਟ ਗਈ। ਇਸ ਹਾਦਸੇ ਦੌਰਾਨ 18 ਯਾਤਰੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਹਾਦਸੇ 'ਚ ਜਖ਼ਮੀ ਹੋਏ ਸਾਰੇ ਲੋਕ ਜਲੰਧਰ ,ਉੜੀਸਾ, ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਪ੍ਰਸ਼ਾਸਨ ਵਲੋਂ ਗੰਭੀਰ ਜਖ਼ਮੀਆਂ ਨੂੰ 5 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਤੇ ਜਖ਼ਮੀਆਂ ਨੂੰ 2000 ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ ।