ਭਿਆਨਕ ਸੜਕ ਹਾਦਸੇ ਦੌਰਾਨ 18 ਸਾਲਾ ਨੌਜਵਾਨ ਦੀ ਮੌਤ , ਦੋਸਤ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਮਾਣਕ ਕੋਲ ਭਿਆਨਕ ਸੜਕ ਹਾਦਸੇ ਦੌਰਾਨ 18 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਦੇ ਰੂਪ 'ਚ ਹੋਈ ਹੈ, ਜਦਕਿ ਜਖ਼ਮੀ ਹੋਏ ਨੌਜਵਾਨ ਦੀ ਪਛਾਣ ਰਾਜ ਸਿੰਘ ਦੇ ਰੂਪ 'ਚ ਹੋਈ ਹੈ। ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਰਾਤ ਵਾਪਰਿਆ ਹੈ ,ਜਦੋ ਨੌਜਵਾਨ ਪਿੰਡ ਤੋਂ ਘਰ ਵਾਪਸ ਜਾ ਰਹੇ ਸਨ। ਉਨ੍ਹਾਂ ਨੇ ਕਿਹਾ ਪਿੰਡ ਲਾਗਲੇ ਕੋਲ ਤੇਲ ਖ਼ਤਮ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾਅ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਇੰਦਰਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।