ਬੀਤੇ 24 ਘੰਟਿਆਂ ’ਚ ਆਏ ਕੋਰੋਨਾ ਦੇ 18,166 ਨਵੇਂ ਮਾਮਲੇ

by vikramsehajpal

ਦਿੱਲੀ (ਦੇਵ ਇੰਦਰਜੀਤ) : ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 18,166 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲੇ 3,39,53,475 ਹੋ ਗਏ, ਉਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 2,30,971 ਹੋ ਗਈ ਹੈ ਜੋ 208 ਦਿਨਾਂ ’ਚ ਸਭ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਕੇਂਦਰੀ ਸਿਹਤ ਮੰਤਰਾਲਾ ਦੁਆਰਾ ਸਵੇਰੇ 8 ਵਜੇ ਜਾਰੀ ਅੰਕੜਿਆ ਮੁਤਾਬਕ, ਕੋਰੋਨਾ ਨਾਲ 214 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 4,50,589 ਹੋ ਗਈ ਹੈ। ਕੋਰੋਨਾ ਦੇ ਦੈਨਿਕ ਮਾਮਲੇ ਲਗਾਤਾਰ 16ਵੇਂ ਦਿਨ 30,000 ਤੋਂ ਘੱਟ ਹਨ।

ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦਾ 0.68 ਫੀਸਦੀ ਹੈ ਜੋ ਮਾਰਚ 2020 ਤੋਂ ਬਾਅਦ ਸਭ ਤੋਂ ਘੱਟ ਹੈ। ਉਥੇ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਰਾਸ਼ਟੀਰ ਦਰ 97.99 ਫੀਸਦੀ ਦਰਜ ਕੀਤੀ ਗਈ ਹੋ ਮਾਰਚ 2020 ਤੋਂ ਬਾਅਦ ਸਭ ਤੋਂ ਜ਼ਿਆਦਾ ਹੈ।

ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 5,672 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ।

ਦੇਸ਼ ’ਚ ਪਿਛਲੇ ਸਾਲ 7 ਅਗਸਤ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਤੋਂ ਜ਼ਿਆਦਾ ਹੋ ਗਈ ਸੀ। ਉਥੇ ਹੀ ਕੋਰੋਨਾ ਦੇ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਤੋਂ ਪਾਰ ਚਲ ਗਏ ਸਨ। ਦੇਸ਼ ’ਚ 19 ਦਸੰਬਰ ਨੂੰ ਇਹ ਮਾਮਲੇ ਇਕ ਕਰੋੜ ਤੋਂ ਪਾਰ, ਇਸ ਸਾਲ 4 ਮਈ ਨੂੰ ਦੋ ਕਰੋੜ ਦੇ ਪਾਰ ਅਤੇ 23 ਜੂਨ ਨੂੰ 3 ਕਰੋੜ ਦੇ ਪਾਰ ਚਲੇ ਗਏ ਸਨ।