ਵੱਡੀ ਸਫ਼ਲਤਾ : 2 ਦੋਸ਼ੀ ਹੈਂਡ ਗ੍ਰਨੇਡ ਤੇ ਨਕਦੀ ਸਮੇਤ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਪੁਲਿਸ ਨੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੰਜਾਬ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸੀ। ਪੁਲਿਸ ਨੇ ਦੋਸ਼ੀਆਂ ਕੋਲੋਂ 3 ਹੈਂਡ ਗ੍ਰਨੇਡ ਤੇ ਇਕ ਲੱਖ ਦੀ ਨਕਦੀ ਬਰਾਮਦ ਕੀਤੀ ਹੈ । ਪੁਲਿਸ ਵਲੋਂ ਦੋਸ਼ੀਆਂ ਦੀ ਕਾਰ ਵੀ ਕਬਜ਼ੇ 'ਚ ਲੈ ਲਈ ਗਈ ਹੈ। ਦੱਸਿਆ ਜਾ ਰਿਹਾ ਪੁਲਿਸ ਇਸ ਮਾਮਲੇ 'ਚ ਹੋਰ ਵੀ ਵੱਡੇ ਖੁਲਾਸੇ ਕਰ ਸਕਦੀ ਹੈ ।