ਚੋਰੀ ਦੇ ਬੁਲੇਟ ਸਮੇਤ 2 ਨੌਜਵਾਨ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿੱਖੇ ਪੈਂਦੇ ਪਿੰਡ ਬੁਲੰਦਪੁਰ 'ਚ ਚੋਰਾਂ ਨੇ ਸੀਮਿੰਟ ਅਤੇ ਸ਼ਟਰਿੰਗ ਸਟੋਰ ਦੇ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਸੀ। ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਮਕਸੂਦਾਂ ਕੰਵਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ 'ਤੇ ਤੁਰੰਤ ਮੌਕੇ 'ਤੇ ਏ. ਐੱਸ. ਆਈ. ਸਤਨਾਮ ਸਿੰਘ ਨੂੰ ਭੇਜਿਆ ਗਿਆ ਅਤੇ ਉਥੇ ਪਹੁੰਚ ਕੇ ਜਦੋਂ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ, ਜੋ ਕਿ ਪਿੰਡ ਬੁਲੰਦਪੁਰ ਵਿਚੋਂ ਚੋਰੀ ਕੀਤਾ ਸੀ।

ਤੁਰੰਤ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ वे ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਉਰਫ ਬੱਗੂ ਪੁੱਤਰ ਗੁਰਦੀਪ ਸਿੰਘ ਵਾਸੀ ਪੰਜਾਬੀ ਬਾਗ ਅਤੇ ਸਾਹਿਲ ਪੁੱਤਰ ਅਜੈ ਕੁਮਾਰ ਵਾਸੀ ਪਿੰਡ ਬੁਲੰਦਪੁਰ ਹਾਲ ਵਾਸੀ ਕਾਹਨਪੁਰ ਥਾਣਾ ਮਕਸੂਦਾਂ ਵਜੋਂ ਹੋਈ ਹੈ।

More News

NRI Post
..
NRI Post
..
NRI Post
..