ਭਿਆਨਕ ਹਾਦਸੇ ਦੌਰਾਨ 2 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿਥੇ ਭਿਆਨਕ ਹਾਦਸੇ ਦੌਰਾਨ ਇਕ ਪਰਿਵਾਰ ਦੇ 2 ਮੈਬਰਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਕੁਲ 4 ਜਣੇ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈਂ। ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਕੰਜਕ ਪੂਜਣ ਕਰਕੇ ਖੇਤਰੀ ਜਲ ਪ੍ਰਵਾਹ ਕਰਕੇ ਘਰ ਵਾਪਸ ਆ ਰਹੇ ਸੀ ਜਦੋ ਇਹ ਜਲੰਧਰ ਅੰਮ੍ਰਿਤਸਰ ਬਾਈਪਾਸ ਨੇੜੇ ਪਹੁੰਚੇ ਤਾਂ ਕਾਰ ਦਾ ਟਾਇਰ ਫਟ ਗਿਆ। ਜਿਸ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ। ਇਸ ਹਾਦਸੇ ਦੌਰਾਨ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਖ਼ਮੀਆਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।