ਵੱਡੀ ਸਫ਼ਲਤਾ : ਸਿੱਧੂ ਕਤਲ ਕਾਂਡ ‘ਚ 2 ਗੈਂਗਸਟਰ ਗ੍ਰਿਫਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਬੀਤੀ ਦਿਨੀਂ ਪੁਲਿਸ ਨੇ ਗੈਂਗਸਟਰ ਦੀਪਕ ਮੁੰਡੀ ਨੂੰ 2 ਸਾਥੀਆਂ ਸਮੇਤ ਕਾਬੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਿਲ ਗੈਂਗਸਟਰ ਮਨਪ੍ਰੀਤ ਤੇ ਮਨਦੀਪ ਸਿੰਘ ਨੂੰ ਅੰਮ੍ਰਿਤਸਰ ਦੀ ਪੁਲਿਸ ਨੇ ਗੁਪਤ ਅਪਰੇਸ਼ਨ ਦੌਰਾਨ ਕਾਬੂ ਕੀਤਾ ਸੀ। ਦੋਵੇ ਗੈਂਗਸਟਰ ਕਾਫੀ ਸਮੇ ਤੋਂ ਫਰਾਰ ਚੱਲ ਰਹੇ ਸੀ।

ਜ਼ਿਕਰਯੋਗ ਹੈ ਕਿ ਇਕ ਗੈਂਗਸਟਰ ਅੰਮ੍ਰਿਤਸਰ ਵਿਖੇ ਹਸਪਤਾਲ 'ਗੈਂਗਸਟਰ ਕੰਦਾਵਾਲੀਆਂ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ ਸੀ। ਜਿਸ ਤੋਂ ਬਾਅਦ ਹੁਣ ਇਨ੍ਹਾਂ ਦੀ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵੀ ਭੂਮਿਕਾ ਦੱਸੀ ਜਾ ਰਹੀ ਹੈ । ਫਿਲਹਾਲ ਪੁਲਿਸ ਨੇ ਦੋਵੇ ਗੈਂਗਸਟਰਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ। ਪੁਲਿਸ ਵਲੋਂ ਦੋਵੇ ਗੈਂਗਸਟਰਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਗਈ,ਹੋ ਸਕਦਾ ਹੈ ਆਉਣ ਵਾਲੇ ਸਮੇ ਵਿੱਚ ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਡੇ ਖੁਲਾਸੇ ਕਰੇ ।