ਜੱਗੂ ਭਗਵਾਨਪੁਰੀਆ ਗੈਂਗ ਦੇ 2 ਗੈਂਗਸਟਰ ਕਾਬੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਗੈਂਗ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲੈ ਵੱਡੀ ਸਫਲਤਾ ਹਾਸਿਲ ਹੋਈ ਹੈ। ਦੱਸ ਦਈਏ ਕਿ ਇਨ੍ਹਾਂ ਗੈਂਗਸਟਰਾਂ ਨੇ ਪੰਜਾਬ ਪੁਲਿਸ ਤੇ ਗੋਲੀਆਂ ਚਲਾਉਣ ਤੋਂ ਪੁਲਿਸ ਨੂੰ ਚਕਮਾ ਦੇਣ ਦੀ ਵੀ ਕੋਸ਼ਿਸ਼ ਕੀਤੀ ਪਰ ਪੁਲਿਸ ਵਲੋਂ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੰਡਿਆਲਾ ਤੋਂ ਇਹ ਗੈਂਗਸਟਰ ਕਾਬੂ ਕੀਤੇ ਗਏ ਹਨ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸੀ। ਜਦੋ ਦੋਵਾਂ ਗੈਂਗਸਟਰਾਂ ਨੇ ਨਾਕਾ ਤੋੜਨ ਦੀ ਕੋਸ਼ਿਸ਼ ਕੀਤੀ ਸੀ।

ਇਸ ਦੌਰਾਨ ਹੀ ਪੁਲਿਸ ਨੇ ਇਨ੍ਹਾਂ ਦੋਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰਾਂ ਵਲੋਂ ਪੁਲਿਸ ਤੇ ਗੋਲੀਆਂ ਚਲਾਇਆ ਗਿਆ ਸੀ। ਦੋਵਾਂ ਦੋਸ਼ੀਆਂ ਕੋਲੋਂ 2 ਕਿਲੋ ਹੈਰੋਇਨ ਤੇ ਪਿਸਟਲ ਬਰਾਮਦ ਕੀਤੇ ਗਏ ਹਨ । ਫਿਲਹਾਲ ਇਕ ਗੈਂਗਸਟਰ ਇਕ ਗੋਲੀ ਦਾ ਸ਼ਿਕਾਰ ਹੋਇਆ ਦੱਸਿਆ ਜਾ ਰਿਹਾ ਹੈ ਪਰ ਪੁਲਿਸ ਵਾਲੁ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਗਈ ਹੈ। ਪੁਲਿਸ ਨੇ ਦੋਵਾਂ ਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..