ਮਾਂ ਦੀਆਂ ਅੱਖਾਂ ਸਾਹਮਣੇ ਸੜਕ ਹਾਦਸੇ ਦਾ ਸ਼ਿਕਾਰ ਹੋਏ 2 ਮਾਸੂਮ ਸਕੇ ਭਰਾ

by jaskamal

ਨਿਊਜ਼ ਡੈਸਕ : ਪੰਜਾਬ 'ਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿਥੇ ਸੜਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ 'ਚੋਂ ਇਕ ਦੀ ਉਮਰ 9 ਸਾਲ ਅਤੇ ਦੂਸਰੇ ਦੀ 14 ਸਾਲ ਹੈ। ਉਹ ਆਪਣੀ ਮਾਂ ਨਾਲ ਪਿੰਡ ਭੱਟੀਆਂ ਨੇੜੇ ਕਿਸੇ ਸਮਾਗਮ ’ਤੇ ਜਾ ਰਹੇ ਸਨ ਕਿ ਟਰੱਕ ਦੀ ਫੇਟ ਵੱਜਣ ਨਾਲ ਹੋਏ ਹਾਦਸੇ 'ਚ ਉਨ੍ਹਾਂ ਦੀ ਮੌਤ ਹੋ ਗਈ। ਇਹ ਖੰਨਾ ਦੇ ਮਲੇਰਕੋਟਲਾ ਰੋਡ ’ਤੇ ਸਥਿੱਤ ਜੇਠੀ ਨਗਰ ਦੇ ਰਹਿਣ ਵਾਲੇ ਸਨ। ਵੱਡੇ ਭਰਾ ਦਾ ਨਾਮ ਅਸ਼ਵਿੰਦਰ ਸਿੰਘ ਭੰਗੂ ਅਤੇ ਛੋਟੇ ਦਾ ਨਾਮ ਪਰਮਿੰਦਰ ਸਿੰਘ ਗੈਰੀ ਦੱਸਿਆ ਗਿਆ ਹੈ।

ਦੱਸ ਦੇਈਏ ਕਿ ਖੰਨਾ ਜੀ ਟੀ ਰੋਡ 'ਤੇ ਖਾਲਸਾ ਪੈਟਰੋਲ ਪੰਪ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਦਾਸੇ ਦੌਰਾਨ ਟਰੱਕ ਦੀ ਟੱਕਰ ਲੱਗਣ ਕਾਰਨ ਐਕਟਿਵਾ 'ਤੇ ਆਪਣੇ ਮਾਤਾ ਨਾਲ ਜਾ ਰਹੇ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਦ ਕਿ ਉਨ੍ਹਾਂ ਦੀ ਮਾਂ ਦਾ ਬਚਾਅ ਹੋ ਗਿਆ। ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਪਹੁੰਚਾਇਆ।

More News

NRI Post
..
NRI Post
..
NRI Post
..