ਨਮਾਜ਼ ਤੋਂ ਬਾਅਦ ਪਥਰਾਅ ‘ਚ 2 ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੀ ਨੂਪੁਰ ਸ਼ਰਮਾ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਬਾਅਦ ਸੋਸ਼ਲ ਮੀਡੀਆ ਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਰਾਂਚੀ 'ਚ ਨਮਾਜ਼ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਸ਼ੁਰੂ ਹੋ ਗਏ। ਅੱਗਜ਼ਨੀ ਅਤੇ ਪਥਰਾਅ ਕਾਰਨ ਪੁਲਿਸ ਨੂੰ ਗੋਲੀ ਚਲਾਉਣੀ ਪਈ। 7 ਹੋਰ ਲੋਕਾਂ ਨੂੰ ਗੋਲੀ ਲੱਗੀ ਹੈ। 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਨੂਪੁਰ ਸ਼ਰਮਾ ਨੇ ਗਿਆਨਵਾਪੀ ਮਸਜਿਦ ਪਰਿਸਰ 'ਚ ਮਿਲੇ ਕਥਿਤ ਸ਼ਿਵਲਿੰਗ ਮੁੱਦੇ 'ਤੇ ਇੱਕ ਟੀਵੀ ਬਹਿਸ ਦੌਰਾਨ ਪੈਗੰਬਰ ਮੁਹੰਮਦ ਵਿਰੁੱਧ ਕਥਿਤ ਤੌਰ 'ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਟਿੱਪਣੀ ਤੋਂ ਬਾਅਦ ਨੂਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ । ਪੁਲਿਸ ਵਲੋਂ ਨਫਰਤ ਫੈਲਾਉਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਇਨ੍ਹਾਂ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ।