ਨੌਜਵਾਨ ਦੀ ਕੁੱਟਮਾਰ ਮਗਰੋਂ ਹੋਈ ਮੌਤ ਦੇ ਮਾਮਲੇ ‘ਚ 7 ਖ਼ਿਲਾਫ਼ ਪਰਚਾ

by jaskamal

ਨਿਊਜ਼ ਡੈਸਕ : ਪੰਜਾਬ 'ਚ ਲਗਾਤਾਰ ਲੜਾਈ-ਝਗੜੇ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਦੇ ਸਿਵਲ ਹਸਪਤਾਲ 'ਚ ਨੌਜਵਾਨ ਦੀ ਕੁੱਟਮਾਰ ਕਰ ਕੇ ਮੌਤ ਦੇ ਘਾਟ ਉਤਾਰਨ ਵਾਲੇ 7 'ਚੋਂ 2 ਦੋਸ਼ੀਆਂ ਨੂੰ ਲੁਧਿਆਣਾ ਪੁਲਿਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਬੀਤੀ ਰਾਤ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਵਾਲੇ 7 'ਚੋਂ 2 ਦੋਸ਼ੀਆਂ ਨੂੰ ਲੁਧਿਆਣਾ ਪੁਲਸ ਨੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ।

ਇਸ ਤਹਿਤ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਰੁਪਿੰਦਰ ਕੌਰ ਸਰਾਂ ਨੇ ਕਿਹਾ ਕਿ ਬੀਤੀ ਰਾਤ ਇਕ ਨੌਜਵਾਨ ਦੀ ਕੁੱਟਮਾਰ ਮਗਰੋਂ ਉਸ ਦੀ ਸਿਵਲ ਹਸਪਤਾਲ 'ਚ ਮੌਤ ਹੋ ਗਈ ਸੀ, ਜਿਸ ਦੇ ਚੱਲਦਿਆਂ 7 ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਕਾਰਵਾਈ ਕਰਦਿਆਂ ਪੁਲਿਸ ਨੇ 12 ਘੰਟਿਆਂ 'ਚ 2 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਉਕਤ ਕੇਸ ਵਿਚ ਕੁਲ 7 ਜਣੇ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੁਰਾਣੀ ਰੰਜਿਸ਼ ਕਾਰਨ ਸਰਵਣ ਕੁਮਾਰ ਦਾ ਕਤਲ ਕੀਤਾ ਗਿਆ ਹੈ।

More News

NRI Post
..
NRI Post
..
NRI Post
..