ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੇ ਪਿੰਡ ਤਾਜਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਡਡਵਿੰਡੀ - ਤਾਸ਼ਪੁਰ ਰੋਡ 'ਤੇ ਇੱਕ ਸਵਿਫਟ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾਅ ਗਈ। ਜਿਸ ਕਾਰਨ 2 ਕਾਰ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਜੋਗਾ ਸਿੰਘ ਤੇ ਰਘਬੀਰ ਸਿੰਘ ਦੇ ਰੂਪ 'ਚ ਹੋਈ ਹੈ । ਘਟਨਾ ਵਾਲੇ ਸਥਾਨ 'ਤੇ ਪਹੁੰਚੇ ਸਰਪੰਚ ਜਸਵੀਰ ਸਿੰਘ ਨੇ ਕਿਹਾ ਕਿ ਜੋਗਾ ਸਿੰਘ ਤੇ ਰਘਬੀਰ ਸਵੇਰ ਦੇ ਸਮੇ ਆਪਣੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਮਲਸੀਆਂ ਵਲੋਂ ਕਪੂਰਥਲਾ ਵੱਲ ਜਾ ਰਹੇ ਸਨ। ਇਸ ਦੌਰਾਨ ਹੀ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਲੱਗੇ ਸਫੈਦੇ ਨਾਲ ਟਕਰਾ ਗਈ। ਉਨ੍ਹਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਸ਼ਾਇਦ ਡਰਾਈਵਰ ਨੂੰ ਨੀਦ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।