70 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਦੋਸ਼ੀਆਂ ਨੇ ਕੀਤੇ ਵੱਡੇ ਖ਼ੁਲਾਸੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ,ਜਿੱਥੇ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 70 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋ ਬੱਬਰੀ ਬਾਈਪਾਸ ਕੋਲੋਂ ਨਾਕਾ ਲਗਾਇਆ ਸੀ। ਇਸ ਦੌਰਾਨ 1 ਸ਼ੱਕੀ ਵਿਅਕਤੀ ਮੋਟਰਸਾਈਕਲ 'ਤੇ ਆਉਂਦਾ ਦਿਖਾਈ ਦਿੱਤਾ, ਜਦੋ ਰੋਕਿਆ ਤਾਂ ਉਕਤ ਮੋਟਰਸਾਈਕਲ ਸਵਾਰ ਨੇ ਸਾਮਾਨ ਸੁੱਟਣ ਦੀ ਕੋਸ਼ਿਸ਼ ਕੀਤੀ।

ਜਿਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਗੁਰਜੰਟ ਸਿੰਘ ਨੇ ਕਬੂਲ ਕੀਤਾ ਕਿ ਉਹ ਬਟਾਲਾ ਕੋਲ ਪੰਜਾਬ ਸਿੰਘ ਦਾ ਪੁੱਤ ਜਤਿੰਦਰ ਸਿੰਘ ਇਟਲੀ ਦੇ ਕੋਲੋਂ ਆਸਟਰੀਆ ਤੋਂ ਉਸ ਨੂੰ ਫੋਨ ਕਰਕੇ ਸਪਲਾਈ ਕਰਵਾਉਂਦਾ ਸੀ। ਪੁਲਿਸ ਅਧਿਕਾਰੀ ਨੇ ਦੋਵੇ ਦੋਸ਼ੀਆਂ ਖਿਲਾਫ ਮਾਮਲਾ ਦਰਜ਼ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਹੈ ।