ਅਮਰੀਕਾ ‘ਚ 2 ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

by jagjeetkaur

ਪੰਜਾਬ ਦੇ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਇੱਕੋ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ 23 ਸਾਲਾ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀ ਪਿੰਡ ਟੁਰਕੀਆਨਾ ਵਜੋਂ ਹੋਈ ਹੈ। ਦੋਵੇਂ 2 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਸਨ। ਜਾਣਕਾਰੀ ਮੁਤਾਬਿਕ ਇਹ ਦੋਵੇਂ ਨੌਜਵਾਨ ਅਮਰੀਕਾ ਵਿੱਚ ਇਕੱਠੇ ਟਰਾਲਾ ਚਲਾਉਂਦੇ ਸਨ। ਹਾਲ ਹੀ ‘ਚ ਦੋਵੇਂ ਨੌਜਵਾਨ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਜਾ ਰਹੇ ਸਨ। ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਗਲਤ ਸਾਈਡ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਰੀਬ ਛੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਇਨ੍ਹਾਂ ਨੂੰ ਬਾਹਰ ਕੱਢਿਆ ਜਾ ਸਕਿਆ ਅਤੇ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਸੁਖਜਿੰਦਰ ਸਿੰਘ (23) ਪੁੱਤਰ ਸਰੂਪ ਸਿੰਘ ਵਜੋਂ ਹੋਈ ਹੈ। ਇਹ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਕਿਸਾਨ ਹਨ।