ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

by jaskamal

ਨਿਊਜ਼ ਡੈਸਕ (ਜਸਕਮਲ) : ਪੁਲਸ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਪੁਲਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਇਲਾਕੇ 'ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ, ਜਿਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ।

ਬੁਲਾਰੇ ਨੇ ਦੱਸਿਆ ਕਿ ਵੀਰਵਾਰ ਸਵੇਰੇ ਗੋਲੀਬਾਰੀ ਦੇ ਜਵਾਬ 'ਚ ਦੋ ਅੱਤਵਾਦੀ ਮਾਰੇ ਗਏ ਸਨ, ਬੁਲਾਰੇ ਨੇ ਕਿਹਾ ਕਿ ਆਖਰੀ ਰਿਪੋਰਟਾਂ ਆਉਣ ਤਕ ਕਾਰਵਾਈ ਜਾਰੀ ਸੀ। ਮਾਰੇ ਗਏ ਅੱਤਵਾਦੀ ਦੀ ਪਛਾਣ ਤੇ ਗਰੁੱਪ ਨਾਲ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।