ਅਮੀਰ ਬਣਨ ਲਈ 2 ਨੌਜਵਾਨਾਂ ਨੇ ਕੀਤਾ ਇਹ ਵੱਡਾ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਿਹਗ੍ਹੜ ਸਾਹਿਬ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪੁਲਿਸ ਨੇ ਇੱਕ ਮਹਿਲਾ ਦੇ ਕਤਲ ਦੀ ਕੋਸ਼ਿਸ਼ ਕਰਨ ਦੇ ਭੇਤ ਨੂੰ ਸੁਲਝਾ ਲਿਆ। ਇਸ ਮਾਮਲੇ 'ਚ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਅਧਿਕਾਰੀ ਅਨੁਸਾਰ ਦੋਸ਼ੀਆਂ ਨੇ ਅਮੀਰ ਹੋਣ ਲਈ ਨਹਿਰ ਕੋਲ ਇੱਕ ਮਹਿਲਾ ਦੀ ਬਲੀ ਦੇਣ ਦੀ ਕੋਸ਼ਿਸ਼ ਕੀਤੀ ਸੀ। ਦੋਸ਼ੀਆਂ ਨੇ ਮਹਿਲਾ ਦੇ ਗਲੇ 'ਤੇ ਚਾਕੂ ਨਾਲ ਹਮਲਾ ਕੀਤਾ ਤੇ ਉਸ ਨੂੰ ਮਰੀ ਸਮਝ ਕੇ ਸੁੱਟ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 19 ਅਪ੍ਰੈਲ ਦੀ ਹੈ। ਪੁਲਿਸ ਟੀਮ ਨੂੰ ਸੂਚਨਾ ਮਿਲੀ ਦੀ ਕਿ ਇੱਕ ਮਹਿਲਾ 'ਤੇ ਅਣਪਛਾਤੇ ਨੌਜਵਾਨਾਂ ਨੇ ਜਾਨੋ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਸਾਂਝਾ ਆਪ੍ਰੇਸ਼ਨ ਚਲਾ ਕੇ ਦੋਸ਼ੀ ਕੁਲਦੀਪ ਸਿੰਘ ਤੇ ਜਸਵੀਰ ਸਿੰਘ ਵਾਸੀ ਪਿੰਡ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।