1 ਕਿਲੋ 100 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਕਾਰ ਸਵਾਰ 2 ਨੌਜਵਾਨਾਂ ਨੂੰ 1 ਕਿਲੋ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਪੁਲਿਸ ਟੀਮ ਨੇ ਲੱਧੇਵਾਲੀ ਯੂਨੀਵਰਸਿਟੀ ਦੇ ਕੋਲ ਨਾਕਾ ਲਗਾਇਆ ਸੀ। ਇਸ ਦੌਰਾਨ ਪੁਲਿਸ ਨੇ ਸੁੱਚੀ ਪਿੰਡ ਵਲੋਂ ਆ ਰਹੀ ਇੱਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ । ਤਲਾਸ਼ੀ ਲੈਣ 'ਤੇ ਪੁਲਿਸ ਨੂੰ ਨੌਜਵਾਨਾਂ ਕੋਲੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ।ਦੋਸ਼ੀਆਂ ਦੀ ਪਛਾਣ ਤਰਸੇਮ ਸਿੰਘ ਤੇ ਹਰਪਾਲ ਸਿੰਘ ਦੇ ਰੂਪ 'ਚ ਹੋਈ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਦੋਵੇ ਨੌਜਵਾਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।