ਸੰਘਣੀ ਧੁੰਦ ਕਾਰਨ ਭਿਆਨਕ ਹਾਦਸੇ ‘ਚ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਿੱਦੜਬਾਹਾ ਦੇ ਪਿੰਡ ਫ਼ਕਰਸਰ ਕੋਲੋਂ ਭਿਆਨਕ ਹਾਦਸੇ ਦੌਰਾਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਪਿੰਡ ਕੁਰਾਈਵਾਲਾ ਦੇ ਰਹਿਣ ਵਾਲੇ ਭਿੰਦਰ ਸਿੰਘ ਤੇ ਡਿਪਟੀ ਸਿੰਘ ਆਪਣੇ ਮੋਟਰਸਾਈਕਲ ਰਾਹੀਂ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਹੀ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਕਿਹਾ ਕਿ ਰਾਤ ਹੋਣ ਕਾਰਨ ਕਿਸੇ ਨੂੰ ਹਾਦਸੇ ਬਾਰੇ ਪਤਾ ਨਹੀ ਲੱਗਾ। ਜਿਸ ਕਾਰਨ ਭਿੰਦਰ ਸਿੰਘ ਘਟਨਾ ਤੋਂ ਕੁਝ ਦੂਰੀ ਕੱਚੀ ਜਗ੍ਹਾ ਵਿੱਚ ਜਾ ਡਿੱਗ ਗਿਆ। ਜਦੋਕਿ ਡਿਪਟੀ ਸਿੰਘ ਮ੍ਰਿਤਕ ਹਾਲਤ 'ਚ ਸੜਕ 'ਤੇ ਪਿਆ ਰਿਹਾ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਲਾਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।