ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੂਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਪਿੰਡ ਦੇਵੀ ਵਾਲਾ ਦੇ ਵਾਸੀ ਅਜੇ ਕੁਮਾਰ ਤੇ ਗੋਰਾ ਸਿੰਘ ਆਪਣੇ ਪਿੰਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੋਟਕਪੂਰਾ ਆ ਰਹੇ ਸਨ ਕਿ ਇਸ ਦੌਰਾਨ ਕਰੀਬ 8 ਵਜੇ ਜਦੋ ਉਹ ਨੈਸ਼ਨਲ ਤੋਂ ਖੋੜ੍ਹਾਂ ਦੂਰ ਗਏ ਤਾਂ ਦੇਵੀ ਵਾਲਾ ਸੰਪਰਕ ਸੜਕ 'ਤੇ ਇਕ ਟ੍ਰੈਕਟਰ- ਟਰਾਲੀ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਅਜੇ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਗੋਰਾ ਸਿੰਘ ਗੰਭੀਰ ਜਖ਼ਮੀ ਹੋ ਗਿਆ ।ਜਿਸ ਨੂੰ ਕੁਝ ਲੋਕਾਂ ਵਲੋਂ ਹਸਪਤਾਲ ਲਿਜਾਇਆ ਗਿਆ,ਜਿੱਥੇ ਉਸ ਦੇ ਦਮ ਤੋੜ ਦਿੱਤਾ । ਪੁਲਿਸ ਅਧਿਕਾਰੀ ਜੈਜੀਤ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੇ ਬਿਆਨਾਂ 'ਤੇ ਪੁਲਿਸ ਨੇ ਟ੍ਰੈਕਟਰ -ਟਰਾਲੀ ਚਾਲਕ ਖਿਲਾਫ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।