ਝਗੜੇ ਦੌਰਾਨ 2 ਨੌਜਵਾਨਾਂ ਦਾ ਹੋਇਆ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 2 ਨੌਜਵਾਨਾਂ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦਰਸ਼ਨ ਸਿੰਘ ਤੇ ਸ਼ਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਗੁਰਦਰਸ਼ਨ ਸਿੰਘ ਤੇ ਸ਼ਿੰਦਰ ਸਿੰਘ ਆਪਣੀ ਰਿਸ਼ਤੇਦਾਰੀ ਵਿੱਚ ਪਿੰਡ ਗੜਾਇਕੇ ਗਏ ਹੋਏ ਸੀ। ਝਗੜੇ ਦੌਰਾਨ ਦੋਵਾਂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ । ਮ੍ਰਿਤਕ ਨੌਜਵਾਨਾਂ ਦੀ ਉਮਰ 26-27 ਸਾਲ ਦੱਸੀ ਜਾ ਰਹੀ ਹੈ। ਪੁਲਿਸ ਨੂੰ ਦੋਵਾਂ ਦੀ ਲਾਸ਼ਾ ਖੂਨ ਨਾਲ ਲੱਥਪਥ ਮਿਲਿਆ ਸੀ । ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..