ਮੇਲਾ ਵੇਖਣ ਗਏ 2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 2 ਨੌਜਵਾਨ ਮੋਟਰਸਾਈਕਲ 'ਤੇ ਮੇਲਾ ਵੇਖਣ ਲਈ ਜਾ ਰਹੇ ਸੀ। ਇਸ ਦੌਰਾਨ ਹੀ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਦੋਵੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਅਰਸ਼ਦੀਪ ਸਿੰਘ ਪਿੰਡ ਕੰਗ ਤੇ ਦੂਜੇ ਦੀ ਪ੍ਰਭਜੀਤ ਸਿੰਘ ਪਿੰਡ ਮਾਲਚਕ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼੍ਰੀ ਗੋਇੰਦਵਾਲ ਸਾਹਿਬ ਮੇਲਾ ਦੇਖਣ ਲਈ ਜਾ ਰਹੇ ਸੀ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਦੀ ਤੇਜ਼ ਰਫਤਾਰ ਕਾਰਨ ਇਹ ਹਾਦਸਾ ਵਾਪਰਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।ਇਸ ਘਟਨਾ ਨਾਲ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ ।

More News

NRI Post
..
NRI Post
..
NRI Post
..