ਸਵਾਈਨ ਫਲੂ ਕਾਰਨ 20 ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਵਿੱਚ ਸਵਾਈਨ ਫਲੂ ਕਾਰਨ ਹੁਣ ਤੱਕ 20 ਲੋਕਾਂ ਦੀ ਮੌਤ ਹੋ ਗਈ ਹੈ। ਹਸਪਤਾਲਾਂ 'ਚ ਸਵਾਈਨ ਫਲੂ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 129 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ 'ਚੋ 50 ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦਕਿ 79 ਮਰੀਜ ਦੂਜੇ ਸੂਬਿਆਂ ਦੇ ਨਾਲ ਸਬੰਧਿਤ ਹਨ । ਪਾਜ਼ੇਟਿਵ ਮਰੀਜ਼ਾਂ ਤੋਂ ਇਲਾਵਾ 523 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ । ਸਥਾਨਕ ਹਸਪਤਾਲਾਂ ਵਿੱਚ ਡੇਂਗੂ ਦੇ 83 ਮਰੀਜ਼ ਸਾਹਮਣੇ ਆਏ ਹਨ ।ਸਿਹਤ ਵਿਭਾਗ ਨੇ 69 ਮਰੀਜਾਂ ਵਿੱਚ ਡੇਂਗੂ ਦੀ ਪੁਸ਼ਟੀ ਵੀ ਕੀਤੀ ਹੈ। ਹੁਣ ਤੱਕ ਸਿਹਤ ਵਿਭਾਗ ਵਲੋਂ 360 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਕੀਤੀ ਗਈ ਹੈ ।