ਪੰਜਾਬ ਸਰਕਾਰ ਨੂੰ ਲੱਗਾ 2 ਹਜ਼ਾਰ ਕਰੋੜ ਦਾ ਜ਼ੁਰਮਾਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝੱਟਕਾ ਮਿਲਿਆ ਹੈ। NGT ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਤੇ ਤੇਲ ਰਹਿੰਦ ਦਾ ਸਹੀ ਪ੍ਰਬੰਧਨ ਨਾ ਕਰਨ ਲਈ ਪੰਜਾਬ ਤੇ 2 ਹਜ਼ਾਰ ਕਰੋੜ ਤੋਂ ਵੱਧ ਦਾ ਜ਼ੁਰਮਾਨਾ ਲਗਾਇਆ ਹੈ । NGT ਨੇ ਕਿਹਾ ਕਿ ਪੰਜਾਬ ਨੇ 2014 ਤੋਂ ਪ੍ਰਦੂਸ਼ਣ ਕੰਟਰੋਲ ਉਪਾਵਾਂ ਲਈ ਮਿਲੀ ਸਮੇ ਰੱਦ ਦੀ ਪਾਲਣਾ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਾਲ ਹੀ ਸੀਵੇਰਜ ਪ੍ਰਬੰਧਨ,ਜਲ ਪ੍ਰਦੂਸ਼ਣ ਕੰਟਰੋਲ ਡਿਵਾਈਸ ਲਗਾਉਣ 'ਚ ਵੀ ਅਸਫਲ ਰਿਹਾ ਹੈ । ਇਸ ਲਈ NGT ਵਲੋਂ ਪੰਜਾਬ ਸਰਕਾਰ ਕੋਲੋਂ 2 ਹਜ਼ਾਰ ਕਰੋੜ ਦਾ ਜੁਰਮਾਨਾ ਲਿਆ ਜਾਵੇਗਾ। NGT ਨੇ ਕਿਹਾ ਕਿ ਵਾਤਾਵਰਣ ਖ਼ਰਾਬ ਹੋਣ ਕਾਰਨਾਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ ਤੇ ਮੌਤਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪਹਿਲਾ NGT ਨੇ ਰਾਜਸਥਾਨ ਨੂੰ ਵਾਤਾਵਰਣ ਸਬੰਧੀ ਮੁਆਵਜੇ ਵਜੋਂ 3 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਹੈ ।