2020 ਦੇ ਦੰਗੇ: ਸੁਪਰੀਮ ਕੋਰਟ ਨੇ ਪੁਲੀਸ ਦੀ ਮੰਗ ਨੂੰ ਕੀਤਾ ਖਾਰਿਜ!

by nripost

ਨਵੀਂ ਦਿੱਲੀ (ਪਾਇਲ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਪੁਲੀਸ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ, ਗੁਲਫਿਸ਼ਾ ਫਾਤਿਮਾ ਅਤੇ ਮੀਰਾਨ ਹੈਦਰ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਜਵਾਬ ਦਾਖ਼ਲ ਕਰਨ ਲਈ ਦੋ ਹਫ਼ਤੇ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ। ਇਹ ਮਾਮਲਾ ਫਰਵਰੀ 2020 ਦੇ ਦਿੱਲੀ ਦੰਗਿਆਂ ਦੇ ਪਿੱਛੇ ਕਥਿਤ ਸਾਜ਼ਿਸ਼ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ) ਦੇ ਤਹਿਤ ਦਰਜ ਹੈ।

ਜਿਵੇਂ ਹੀ ਸੁਣਵਾਈ ਸ਼ੁਰੂ ਹੋਈ ਦਿੱਲੀ ਪੁਲੀਸ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਐੱਸ.ਵੀ. ਰਾਜੂ ਨੇ ਜਵਾਬੀ ਹਲਫ਼ਨਾਮਾ (counter-affidavit) ਦਾਖ਼ਲ ਕਰਨ ਲਈ ਸਮਾਂ ਮੰਗਿਆ।

ਜਸਟਿਸ ਅਰਵਿੰਦ ਕੁਮਾਰ ਅਤੇ ਐੱਨ ਵੀ ਅੰਜਾਰੀਆ ਦੇ ਬੈਂਚ ਨੇ ਦੋ ਹਫ਼ਤੇ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ 31 ਅਕਤੂਬਰ ਨੂੰ ਕਰਨਗੇ।

ਬੈਂਚ ਨੇ ਕਿਹਾ, “ਅਸੀਂ ਤੁਹਾਨੂੰ ਕਾਫ਼ੀ ਸਮਾਂ ਦਿੱਤਾ ਹੈ। ਪਿਛਲੀ ਵਾਰ ਨੋਟਿਸ ਜਾਰੀ ਕਰਦਿਆਂ ਅਸੀਂ ਖੁੱਲ੍ਹੇ ਕੋਰਟ ਵਿੱਚ ਕਿਹਾ ਸੀ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ 27 ਅਕਤੂਬਰ ਨੂੰ ਕਰਾਂਗੇ ਅਤੇ ਇਸ ਦਾ ਨਿਪਟਾਰਾ ਕਰਾਂਗੇ।”

ਬੈਂਚ ਨੇ ਕਿਹਾ, “ਸਪੱਸ਼ਟ ਤੌਰ ’ਤੇ ਕਹੀਏ ਤਾਂ, ਜ਼ਮਾਨਤ ਦੇ ਮਾਮਲਿਆਂ ਵਿੱਚ ਜਵਾਬੀ ਕਾਰਵਾਈ ਦਾਖ਼ਲ ਕਰਨ ਦਾ ਕੋਈ ਸਵਾਲ ਹੀ ਨਹੀਂ ਹੁੰਦਾ।’’

ਖਾਲਿਦ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦੱਸਿਆ ਕਿ ਪਟੀਸ਼ਨਕਰਤਾ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਪਟੀਸ਼ਨਕਰਤਾਵਾਂ ਵਿੱਚੋਂ ਇੱਕ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ ਪੂਰਾ ਮਾਮਲਾ ਮੁਕੱਦਮੇ ਵਿੱਚ ਹੋ ਰਹੀ ਦੇਰੀ ਬਾਰੇ ਹੈ ਅਤੇ ਸੁਣਵਾਈ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। -ਪੀਟੀਆਈ

More News

NRI Post
..
NRI Post
..
NRI Post
..