ਕਾਂਗਰਸੀ ਆਗੂ ਦੇ ਬੇਟੇ ’ਤੇ ਕੁੜੀ ਨੇ ਲਗਾਇਆ ਜਬਰ-ਜ਼ਨਾਹ ਕਰਨ ਦਾ ਦੋਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਮਾ ਮੰਡੀ ਦੇ ਕਾਂਗਰਸੀ ਆਗੂ ਤੇ ਕੌਂਸਲਰਪਤੀ ਵਿਜੇ ਕੁਮਾਰ ਦਕੋਹਾ ਦੇ ਬੇਟੇ ਬੌਬੀ ’ਤੇ 21 ਸਾਲ ਦੀ ਇਕ ਕੁੜੀ ਨੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਦੋਸ਼ ਲਾਇਆ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੂੰ ਬੌਬੀ ਖ਼ਿਲਾਫ਼ ਦਿੱਤੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਆਗੂ ਦੇ ਬੇਟੇ ’ਤੇ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਕੇਸ ਦਰਜ ਕੀਤੇ ਜਾਣ ਦੀ ਪੁਸ਼ਟੀ ਥਾਣਾ ਰਾਮਾ ਮੰਡੀ ਦੇ ਇੰਚਾਰਜ ਇੰਸ. ਮਨਦੀਪ ਸਿੰਘ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਕੁੜੀ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਪਰ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ’ਤੇ ਕੁੜੀ ਵੱਲੋਂ ਲਾਏ ਗੰਭੀਰ ਦੋਸ਼ਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

ਸਾਬਕਾ ਕਾਂਗਰਸੀ ਵਿਧਾਇਕ ਸਮੇਤ ਕਈ ਕਾਂਗਰਸੀ ਕੌਂਸਲਰ ਕਾਂਗਰਸੀ ਆਗੂ ਦੇ ਬੇਟੇ ਦੇ ਬਚਾਅ ਵਿਚ ਥਾਣਾ ਸੂਰਿਆ ਐਨਕਲੇਵ 'ਚ ਮੌਜੂਦ ਸਨ ਪਰ ਪੁਲਿਸ ਨੇ ਉਨ੍ਹਾਂ ਦੀ ਕੋਈ ਵੀ ਗੱਲ ਨਾ ਸੁਣਦਿਆਂ ਐੱਫ਼. ਆਈ. ਆਰ. ਦਰਜ ਕਰਨ ਵਿਚ ਦੇਰੀ ਨਹੀਂ ਕੀਤੀ।

More News

NRI Post
..
NRI Post
..
NRI Post
..