24 ਘੰਟਿਆਂ ‘ਚ ਕੋਰੋਨਾ ਦੇ 22 ਹਜ਼ਾਰ 270 ਕੇਸ , 325 ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 22 ਹਜ਼ਾਰ 270 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 325 ਲੋਕਾਂ ਦੀ ਮੌਤ ਹੋ ਗਈ ਹੈ। ਕੱਲ੍ਹ 25 ਹਜ਼ਾਰ 920 ਕੇਸ ਦਰਜ ਕੀਤੇ ਗਏ ਸਨ। ਦੇਸ਼ ਵਿੱਚ ਬੀਤੇ ਦਿਨ 66 ਹਜ਼ਾਰ 298 ਲੋਕ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2 ਲੱਖ 53 ਹਜ਼ਾਰ 739 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 11 ਹਜ਼ਾਰ 230 ਹੋ ਗਈ ਹੈ।