ਜਲੰਧਰ ਦੇ ਹਸਪਤਾਲ ‘ਚ 22 ਸਾਲਾ ਨਰਸ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

by jaskamal

ਨਿਊਜ਼ ਡੈਸਕ : ਜਲੰਧਰ ਦੇ ਕਪੂਰਥਲਾ ਚੌਕ ਸਥਿਤ ਨਿੱਜੀ ਹਸਪਤਾਲ ਦੇ ਕੁਆਰਟਰ 'ਚ ਸਟਾਫ ਨਰਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮੁੱਢਲੀ ਜਾਂਚ ਦੌਰਾਨ ਇਸ ਘਟਨਾ ਲਈ ਹਸਪਤਾਲ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਮ੍ਰਿਤਕਾ ਦੀ ਪਛਾਣ ਪ੍ਰਿਆ (22) ਵਾਸੀ ਕਰਤਾਰਪੁਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਪ੍ਰਿਆ ਹਸਪਤਾਲ 'ਚ ਬਤੌਰ ਨਰਸ ਕੰਮ ਕਰਦੀ ਸੀ। ਇਕ ਦਿਨ ਪਹਿਲਾਂ ਉਸ ਦੀ ਹਸਪਤਾਲ ਦੇ ਸਟਾਫ ਨਾਲ ਝਗੜਾ ਹੋ ਗਿਆ ਸੀ। ਰਿਸ਼ਤੇਦਾਰਾਂ ਮੁਤਾਬਕ ਡਾਕਟਰ ਨੇ ਉਸ ਨਾਲ ਦੁਰਵਿਵਹਾਰ ਕੀਤਾ ਜਿਸ ਕਾਰਨ ਉਸ ਨੇ ਦੁਖੀ ਹੋ ਕੇ ਆਪਣੀ ਜਾਨ ਦੇ ਦਿੱਤੀ।  ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..