22 ਸਾਲਾਂ ਨੌਜਵਾਨ ਨੂੰ ਕੀਤਾ ਅਗਵਾ, ਇਲਾਕੇ ‘ਚ ਦਹਿਸ਼ਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਾਬਾ ਇਲਾਕੇ 'ਚ 22ਸਾਲਾਂ ਨੌਜਵਾਨ ਨੂੰ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਅਗਵਾਕਾਰ ਕਾਰ 'ਤੇ ਸਵਾਰ ਹੋ ਕੇ ਆਏ ਤੇ ਰਾਹ 'ਚੋ ਹੀ ਨੌਜਵਾਨ ਨੂੰ ਚੁੱਕ ਕੇ ਆਪਣੀ ਕਾਰ 'ਚ ਸੁੱਟ ਲਿਆ । ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ । ਜਾਣਕਾਰੀ ਅਨੁਸਾਰ ਜਿਸ ਕਾਰ 'ਚ ਨੌਜਵਾਨ ਨੂੰ ਅਗਵਾ ਕੀਤਾ ਗਿਆ, ਉਹ ਲੁਧਿਆਣਾ ਦੇ ਨੰਬਰ ਦੀ ਹੈ । ਪੁੱਤ ਦੇ ਅਗਵਾ ਹੋਣ ਦੀ ਖ਼ਬਰ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਉੱਥੇ ਹੀ ਇਸ ਘਟਨਾ ਨਾਲ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ।