ਪੰਜਾਬ ‘ਚ 2,247 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ, 1 ਲੱਖ ਦੇ ਕਰੀਬ ਕੁਲ ਮਾਮਲੇ

by mediateam

ਅੰਮ੍ਰਿਤਸਰ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2,247 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 47 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 99 ਹਜ਼ਾਰ ਤੋਂ ਪਾਰ ਹੋ ਗਈ ਹੈ। 

ਦੱਸ ਦਈਏ ਕਿ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 99,930 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,860 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 71 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 99,930 ਮਰੀਜ਼ਾਂ ਵਿੱਚੋਂ 75,409 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2,1661 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..