ਦਿੱਲੀ ‘ਚ ਓਮੀਕ੍ਰੋਨ ਦੇ 24 ਨਵੇਂ ਮਾਮਲੇ, ਪਾਜ਼ੇਟਿਵ ਕੇਸਾਂ ਦੀ ਗਿਣਤੀ 50 ਤੋਂ ਪਾਰ

by jaskamal

ਨਿਊਜ਼ ਡੈਸਕ (ਜਸਕਮਲ) : ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਇਕ ਨਵੇਂ ਰੂਪ ਓਮਿਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 24 ਨਵੇਂ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦਿੱਲੀ 'ਚ ਓਮੀਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ 54 ਹੋ ਗਈ ਹੈ। ਲੋਕਨਾਇਕ ਹਸਪਤਾਲ 'ਚ ਆਉਣ ਵਾਲੇ ਓਮਿਕਰੋਨ ਸੰਕਰਮਿਤਾਂ ਦੀ ਕੁੱਲ ਗਿਣਤੀ 34 ਸੀ। 17 ਮਰੀਜ਼ ਇਲਾਜ ਅਧੀਨ ਹਨ। 17 ਨੂੰ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ।

ਓਮੀਕ੍ਰੋਨ ਦੇ 20 ਸੰਕਰਮਿਤ ਹੋਰ ਨਿੱਜੀ ਹਸਪਤਾਲਾਂ ਵਿੱਚ ਦਾਖਲ ਹਨ। ਇਸ ਦੇ ਨਾਲ ਹੀ, ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਰਾਜਧਾਨੀ 'ਚ ਓਮਿਕਰੋਨ ਦੇ ਕੁੱਲ ਮਾਮਲੇ 34 ਹਨ, ਜਿਨ੍ਹਾਂ 'ਚੋਂ 17 ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ 'ਚ ਓਮੀਕਰੋਨ ਦੇ ਅੱਠ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਨ੍ਹਾਂ ਵਿੱਚੋਂ 12 ਮਰੀਜ਼ ਲੋਕਨਾਇਕ, ਪੰਜ ਮਰੀਜ਼ ਮੈਕਸ ਸਾਕੇਤ ਅਤੇ ਇੱਕ ਹੋਰ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਹਨ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।