ਡੇਰਾ ਬਾਬਾ ਨਾਨਕ ਦੇ ਖੇਤਾਂ ‘ਚੋਂ ਮਿਲੀ 25 ਕਰੋੜ ਦੀ ਹੈਰੋਇਨ

by vikramsehajpal

ਵੈੱਬ ਡੈਸਕ (NRI MEDIA) : ਡੇਰਾ ਬਾਬਾ ਨਾਨਕ ਦੇ ਪਿੰਡ ਮੇਘਾ ਦੇ ਖੇਤਾਂ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਅੰਤਰ-ਰਾਸ਼ਟਰੀ ਬਾਜ਼ਾਰ ਦੇ ਵਿੱਚ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਆਈ.ਜੀ ਪੁਲਿਸ ਸੁਰਿੰਦਰਪਾਲ ਸਿੰਘ ਪਰਮਾਰ ਨੇ ਦੱਸਿਆ ਕਿ ਬਟਾਲਾ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਇਲਾਕਿਆਂ ਦੇ ਵਿੱਚ ਛਾਣਬੀਣ ਮੁਹਿੰਮ ਚਲਾਈ ਜਾ ਰਹੀ ਸੀ ਅਤੇ ਉਸੇ ਦਰਮਿਆਨ ਗੁਪਤ ਸੂਚਨਾ ਦੇ ਆਧਾਰ ਉੱਤੇ ਪਿੰਡ ਮੇਘਾ ਦੇ ਵਿੱਚ 5 ਕਿੱਲੋ ਹੈਰੋਇਨ ਬਾਰਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਦੇ ਇੱਕ ਕਿਸਾਨ ਗੁਰਦੇਵ ਸਿੰਘ ਕੋਲੋਂ ਹੈਰੋਇਨ ਦੇ ਖੇਪ ਬਰਾਮਦ ਕੀਤੀ ਗਈ ਹੈ ਅਤੇ ਕਿਸਾਨ ਨੇ ਹੁਣ ਤੱਕ ਇਹ ਖੁਲਾਸਾ ਕੀਤਾ ਹੈ ਕਿ ਝੋਨੇ ਦੀ ਵਾਢੀ ਵੇਲੇ ਉਸ ਨੂੰ ਆਪਣੇ ਖੇਤਾਂ ਦੇ ਵਿੱਚੋਂ ਇਹ ਵੱਡੀ ਖੇਪ ਮਿਲੀ ਸੀ ਅਤੇ ਉਸ ਨੇ ਉਸ ਨੂੰ ਲੁਕਾ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਖੇਪ ਜਬਤ ਕਰ ਕੇ ਗੁਰਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਹੈਰੋਇਨ ਖੇਤਾਂ ਵਿੱਚ ਕਿਵੇਂ ਪਹੁੰਚੀ ਅਤੇ ਇਹ ਖੇਪ ਅੱਗੇ ਕਿਥੇ ਜਾਣੀ ਸੀ।