ਕੈਨੇਡਾ ਭੇਜਣ ਦੇ ਨਾਂ ‘ਤੇ ਹੋਈ 25 ਲੱਖ ਦੀ ਠੱਗੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਦੇਸ਼ ਭੇਜਣ ਦੇ ਨਾਂ ਤੇ 25 ਲੱਖ ਰੁਪਏ ਠੱਗਣ ਦੇ ਦੋਸ਼ 'ਚ ਇਕ ਔਰਤ ਤੇ ਵਿਅਕਤੀ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਬਲਜਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਮਾਮਲੇ 'ਚ ਨਾਮਜਦ ਕਥਿਤ ਦੋਸ਼ੀਆਂ ਨੂੰ ਆਪਣੇ ਨੂੰਹ ਪੁੱਤ ਨੂੰ ਕੈਨੇਡਾ ਭੇਜਣ ਦੇ ਲਈ 25 ਲੱਖ ਰੁਪਏ ਦਿੱਤੇ ਸੀ। ਦੋਸ਼ੀਆਂ ਨੇ ਨਾ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।