by jagjeetkaur
ਹੁਸ਼ਿਆਰਪੁਰ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰੱਕ ਦੀ ਭਿਆਨਕ ਟੱਕਰ ‘ਚ 26 ਸਾਲਾ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦ ਕਿ ਉਸ ਦੇ ਨਾਲ ਦੇ ਸਾਥੀ ਦੇ ਮਾਮੂਲੀ ਸੱਟਾਂ ਲੱਗੀਆਂ। ਮ੍ਰਿਤਕ ਨੌਜਵਾਨ ਦੀ ਪਛਾਣ ਸਤਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਨਰਪੁਰ ਮੁਕੇਰੀਆ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੇ ਸਾਥੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਹ ਅਤੇ ਸਤਿੰਦਰ ਦਿੱਲੀ ਤੋਂ ਮੁਕੇਰੀਆ ਸਥਿਤ ਆਪਣੇ ਘਰ ਆ ਰਹੇ ਸੀ। ਰਸਤੇ ‘ਚ ਦਸੂਹਾ ਨੈਸ਼ਨਲ ਹਾਈਵੇਅ ਨੇੜੇ ਗਰਨਾ ਸਾਹਿਬ ਕੋਲ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਹਨਾਂ ਦੀ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਤੇਜ਼ ਰਫਤਾਰ ਟਰੱਕ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।