ਪੰਜਾਬ ਦੇ ਜ਼ਿਲ੍ਹਿਆਂ ‘ਚ ਕੱਲ੍ਹ ਹੋਵੇਗੀ ਛੁੱਟੀ, ਬੰਦ ਰਹਿਣਗੇ ਸਕੂਲ

by jagjeetkaur

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕੱਲ੍ਹ ਯਾਨੀ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਕਈ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪਣੇ-ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਜ਼ਿਲ੍ਹਾ ਪਠਾਨਕੋਟ, ਪਟਿਆਲਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ, ਤਰਨਤਾਰਨ ਦੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚਿਆਂ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਸੀ।ਇਸੇ ਲਈ ਸਾਰੇ ਬੱਚਿਆਂ ਨੂੰ 27 ਜਨਵਰੀ ਨੂੰ ਛੁੱਟੀ ਐਲਾਨੀ ਗਈ ਹੈ।