28000 ਕੱਚੇ ਮੁਲਾਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਰੈਗੂਲਰ: CM ਮਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਠੇਕੇ 'ਤੇ ਕੰਮ ਕਰ ਰਹੇ 28000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸੂਬਾ ਸਰਕਾਰ ਪ੍ਰਕਿਰਿਆ ਮੁਕੰਮਲ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਦੱਸ ਦਈਏ ਕਿ ਮਿਊਸਪਲ ਭਵਨ ਵਿੱਚ ਮੁੱਖ ਮੰਤਰੀ ਮਾਨ ਨੇ ਪੰਜਾਬ ਰਾਜ ਬਿਜਲੀ ਨਿਗਮ ਤੇ ਲੋਕ ਨਿਰਮਾਣ ਵਿਭਾਗ ਦੇ ਨਵ ਨਿਯੁਕਤ ਹੋਏ 360 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। CM ਮਾਨ ਨੇ ਕਿਹਾ ਸੂਬਾ ਸਰਕਾਰ ਨੇ ਠੇਕੇ ਤੇ ਕੰਮ ਕਰ ਰਹੇ 36,000 ਮੁਲਾਜ਼ਮਾਂ 'ਚੋ 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਗਿਆ ਹੈ ਤੇ ਹੋਰ ਵੀ ਵੱਖ ਵੱਖ ਵਿਭਾਗਾਂ ਵਿੱਚ ਰਹਿੰਦੇ 28000 ਮੁਲਾਜ਼ਮਾਂ ਦੀਆਂ ਰੈਗੂਲਰ ਕਰਨ ਲਈ ਸ਼ਿੱਦਤ ਨਾਲ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਅਸਿਸਟੈਟ ਲਾਈਨਮੈਨਜ਼ ਦੀਆਂ 2100 ਅਸਾਮੀਆਂ ਦੀ ਭਰਤੀ ਦੀ ਜਲਦ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਸਾਡੀ ਸਰਕਾਰ ਵਲੋਂ ਹਰੇਕ ਵਿਭਾਗ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਭਰਨ ਦੀ ਤਰਜੀਹ ਦਿੱਤੀ ਜਾ ਰਹੀ ਹੈ ।