3 ਆਸ਼ਕਾਂ ਨਾਲ ਲੋਕਾਂ ਨੇ ਚੋਰ ਸਮਝ ਕੀਤੀ ਕੁੱਟਮਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਬਠਿੰਡਾ ਦੇ ਪਿੰਡ ਕਰਮਗੜ੍ਹ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪਿੰਡ ਵਾਸੀਆਂ ਨੇ 3 ਆਸ਼ਕਾਂ ਨੂੰ ਚੋਰ ਸਮਝ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਇਹ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਸਨ ,ਜਦੋ ਪਿੰਡ ਵਾਸੀਆਂ ਵਲੋਂ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਗਈ ਤਾਂ ਤਿੰਨਾਂ ਨੇ ਹੱਥ ਜੋੜ ਕੇ ਮਾਫੀ ਵੀ ਮੰਗੀ ਪਰ ਲੋਕਾਂ ਨੇ ਮੌਕੇ 'ਤੇ ਹੀ ਪੁਲਿਸ ਬੁਲਾ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਪਹੁੰਚ ਮਾਮਲਾ ਦਰਜ਼ ਕਰਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ।ਪੁਲਿਸ ਵਲੋਂ ਤਿੰਨੋ ਨੌਜਵਾਨਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਤਿੰਨਾਂ ਨੇ ਦੱਸਿਆ ਕਿ ਉਹ ਆਪਣੀਆਂ ਸਹੇਲੀਆਂ ਨੂੰ ਮਿਲਣ ਗਏ ਸੀ ਪਰ ਲੋਕਾਂ ਨੇ ਸਾਨੂੰ ਚੋਰ ਸਮਝ ਲਿਆ ਤੇ ਫੜ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ । ਤਿੰਨੋ ਨੌਜਵਾਨ ਮੁਕਤਸਰ ਦੇ ਗਿੱਦੜਬਾਹਾ ਦੇ ਦੱਸੇ ਜਾ ਰਹੇ ਹਨ ।ਪਿੰਡ ਵਾਸੀਆਂ ਵਲੋਂ ਕੀਤੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।