3 ਸਕੇ ਭਰਾਵਾਂ ਦੀ ਇਕ – ਇਕ ਕਰਕੇ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 24 ਘੰਟਿਆਂ ਵਿੱਚ ਇਕ ਇਕ ਕਰਕੇ 3 ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਫਿਲਹਾਲ ਪੁਲਿਸ ਨੂੰ ਮਾਰਨ ਦੇ ਕਾਰਨਾਂ ਦਾ ਪਤਾ ਨਹੀ ਲੱਗਾ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ 2 ਭਰਾ ਸ਼ਰਾਬ ਪੀਂਦੇ ਸੀ ਪਰ 24 ਘੰਟਿਆਂ ਵਿੱਚ ਤਿੰਨਾਂ ਦੀ ਮੌਤ ਹੋਣ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।

ਪੁਲਿਸ ਨੇ ਕਿਹਾ ਹੈ ਕਿ 3 ਭਰਾਵਾਂ ਦੀ ਸ਼ੱਕੀ ਹਾਲਤ ਵਿੱਚ ਮੌਤ ਦੀ ਸੂਚਨਾ ਮਿਲੀ ਸੀ। ਜਿਨ੍ਹਾਂ ਦੀ ਪਛਾਣ ਭਗਵਾਨ ਚੋਧਰੀ,ਰਾਜਾਰਾਮ ਚੋਧਰੀ, ਦਰਸ਼ਾਥ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਲਾਸ਼ਾ ਨੂੰ ਹਸਪਤਾਲ ਭੇਜ ਦਿੱਤਾ ਹੈ। ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਪੇਟ ਵਿਚ ਦਰਦ ਤੇ ਉਲਟੀਆਂ ਨਾਲ ਤਿੰਨਾਂ ਦੀ ਮੌਤ ਹੋਈ ਹੈ।

ਮ੍ਰਿਤਕ ਰਾਜਾਰਾਮ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਤੇ ਬਾਕੀ ਪਰਿਵਾਰਿਕ ਮੈਬਰ ਸ਼ਰਾਬ ਪੀਂਦੇ ਸੀ ਪਰ ਜਿਸ ਦਿਨ ਉਨ੍ਹਾਂ ਦੀ ਮੌਤ ਹੋਈ, ਉਸ ਦਿਨ ਉਨ੍ਹਾਂ ਨੇ ਸ਼ਰਾਬ ਨਹੀਂ ਪੀਤੀ ਸੀ ਪਰ ਉਨ੍ਹਾਂ ਨੂੰ ਉਲਟੀਆਂ ਹੋਣ ਕਾਰਨ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਤਿੰਨਾਂ ਦੀ ਹੀ ਮੌਕੇ ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।