ਸਰੋਵਰ ‘ਚ ਡੁੱਬਣ ਨਾਲ 3 ਬੱਚਿਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ 'ਚ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਨਾਲ ਤਿੰਨ ਭੈਣ-ਭਰਾਵਾਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 1 ਲੜਕਾ ਅਤੇ 2 ਲੜਕੀਆਂ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਹਰਪ੍ਰੀਤ (12) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਦਰੋਗਾ, ਪ੍ਰਿਆ (12) ਪੁੱਤਰੀ ਜਸਵਿੰਦਰ ਸਿੰਘ ਵਾਸੀ ਸੁਖੇਰਾ ਬੋਦਲਾ ਅਤੇ ਸੀਰਤ (12) ਪੁੱਤਰੀ ਪੂਰਨ ਸਿੰਘ ਵਾਸੀ ਛੋਟਾ ਜੰਡਵਾਲਾ ਝੁੱਗੀ ਵਜੋਂ ਹੋਈ ਹੈ। ਪਿੰਡ ਵਾਸੀਆਂ ਨੇ ਤੁਰੰਤ ਤਿੰਨਾਂ ਬੱਚਿਆਂ ਨੂੰ ਸਰੋਵਰ 'ਚੋਂ ਬਾਹਰ ਕੱਢਿਆ,ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।