ਸ਼੍ਰੀਨਗਰ ਵਿਖੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਢੇਰ

by jaskamal

ਨਿਊਜ਼ ਡੈਸਕ (ਜਸਕਮਲ) : ਸ਼੍ਰੀਨਗਰ ਵਿਖੇ ਸ਼ੁੱਕਰਵਾਰ ਨੂੰ ਇੱਥੇ ਸ਼ਹਿਰ ਦੇ ਪੰਥਾ ਚੌਕ ਖੇਤਰ 'ਚ ਇਕ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ ਤੇ ਸੁਰੱਖਿਆ ਬਲਾਂ ਦੇ ਚਾਰ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ 'ਚੋਂ ਇਕ 13 ਦਸੰਬਰ ਨੂੰ ਨੇੜਲੇ ਜ਼ੇਵਾਨ ਇਲਾਕੇ 'ਚ ਪੁਲਿਸ ਦੀ ਬੱਸ 'ਤੇ ਹੋਏ ਹਮਲੇ 'ਚ ਸ਼ਾਮਲ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ ਸ਼ਹਿਰ ਦੇ ਬਾਹਰਵਾਰ ਪੰਥਾ ਚੌਕ 'ਚ ਹੋਏ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰੇ ਗਏ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 'ਚ ਤਿੰਨ ਪੁਲਿਸ ਮੁਲਾਜ਼ਮ ਅਤੇ ਇਕ ਸੀਆਰਪੀਐੱਫ ਦਾ ਜਵਾਨ ਵੀ ਜ਼ਖ਼ਮੀ ਹੋ ਗਿਆ, ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਕਸ਼ਮੀਰ ਪੁਲਿਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ 'ਚੋਂ ਇਕ ਦੀ ਪਛਾਣ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੈਂਬਰ ਸੁਹੇਲ ਅਹਿਮਦ ਰਾਠਰ ਵਜੋਂ ਹੋਈ ਹੈ। ਵੀਰਵਾਰ ਨੂੰ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਜ਼ੇਵਨ ਹਮਲੇ 'ਚ ਸ਼ਾਮਲ ਦੋ ਅੱਤਵਾਦੀ ਮਾਰੇ ਗਏ।

More News

NRI Post
..
NRI Post
..
NRI Post
..