ਭਾਰਤ – ਪਾਕਿ ਸਰਹੱਦ ਕੋਲੋਂ 3 ਪੈਕੇਟ ਹੈਰੋਇਨ ਬਰਾਮਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤ- ਪਾਕਿ ਸਰਹੱਦ ਕੋਲੋਂ 3 ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਕਿ ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਹੈਰੋਇਨ ਦੇ ਪੈਕੇਟ ਫੜਨ 'ਚ BSF ਜਵਾਨਾਂ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। 3 ਪੈਕੇਟ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ 'ਚ ਦੱਸੀ ਜਾ ਰਹੀ ਹੈ । ਜਾਣਕਾਰੀ ਅਨੁਸਾਰ BSF ਨੇ ਗੁਪਤ ਸੂਚਨਾ ਦੇ ਆਧਾਰ 'ਤੇ ਜਦੋ ਕੰਡਿਆਲੀ ਤਾਰ ਨਾਲ ਲੱਗਦੇ ਖੇਤਾਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉਨ੍ਹਾਂ ਨੂੰ ਇੱਕ ਪੀਲੇ ਰੰਗ ਦੀ ਟੇਪ ਨਾਲ ਲਪੇਟੇ 3 ਪੈਕੇਟ ਬਰਾਮਦ ਹੋਏ। ਫਿਲਹਾਲ BSF ਜਵਾਨਾਂ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ।