ਬੱਸ ਤੇ ਮੋਟਰਸਾਈਕਲ ਦੀ ਟੱਕਰ ‘ਚ 2 ਸਕੇ ਭਰਾਵਾਂ ਸਮੇਤ 3 ਦੀ ਮੌਤ

by jaskamal

ਪੱਤਰ ਪ੍ਰੇਰਕ :  ਹੁਸ਼ਿਆਰਪੁਰ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਇਥੇ ਬੱਸ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਨਾਲ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਗੜ੍ਹਸ਼ੰਕਰ-ਚੰਡੀਗੜ੍ਹ ਰੋਡ 'ਤੇ ਪਿੰਡ ਪਨਾਮ ਲਾਗੇ ਵਾਪਰਿਆ ਹੈ, ਜਿਸ ਵਿੱਚ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋਈ ਗਈ ਹੈ। ਇਸ ਦੌਰਾਨ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੀ ਪੁਲਿਸ ਜਾਂਚ ਵੀ ਜਾਰੀ ਹੈ।

ਜਾਣਕਾਰੀ ਮੁਤਾਬਕ ਬੱਸ ਚੰਡੀਗੜ੍ਹ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ 3 ਵਿਅਕਤੀ ਗੜ੍ਹਸ਼ੰਕਰ ਤੋਂ ਬਲਾਚੌਰ ਵਾਲੀ ਸਾਈਡ ਨੂੰ ਜਾ ਰਹੇ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਜਦੋਂ ਪਿੰਡ ਬਗਵਾਈਂ ਲਾਗੇ ਪਿੰਡ ਪਨਾਮ ਦੇ ਕੋਲ ਪਹੁੰਚੇ ਤਾਂ ਇਨ੍ਹਾਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਟੱਕਰ ਇਨ੍ਹੀ ਜਬਰਦਸਤ ਸੀ ਕਿ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਿੱਚੋ 2 ਦੀ ਮੌਕੇ ਉੱਤੇ ਮੌਤ ਹੋ ਗਈ ਅਤੇ 1 ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।

More News

NRI Post
..
NRI Post
..
NRI Post
..